ਮੱਸੇ ਰੰਘੜ ਨੂੰ ਸੋਧਣ ਵਾਲੇ ਸੂਰਬੀਰਾਂ ਦੀ ਯਾਦ ’ਚ ਸਮਾਗਮ, ਸਿੱਖ ਇਤਿਹਾਸ ਤੋਂ ਪ੍ਰੇਰਣਾ ਲੈਣ ਦੀ ਅਪੀਲ

ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਭਾਈ ਸੁੱਖਾ ਸਿੰਘ ਮਾੜੀ ਕੰਬੋਕੇ ਤੇ ਭਾਈ ਮਹਿਤਾਬ ਸਿੰਘ ਮੀਰਾਂਕੋਟ ਵੱਲੋਂ ਮੱਸੇ ਰੰਘੜ ਨੂੰ ਸੋਧਣ ਦੀ ਯਾਦ ’ਚ ਕਰਵਾਏ ਗੁਰਮਤਿ ਸਮਾਗਮ ਦਾ ਦ੍ਰਿਸ਼।

Punjab-ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਵੱਲੋਂ ਮੱਸੇ ਰੰਘੜ ਨੂੰ ਸੋਧਣ ਦੀ ਯਾਦ ’ਚ ਸਮਾਗਮ

ਭਾਈ ਸੁੱਖਾ ਸਿੰਘ ਮਾੜੀ ਕੰਬੋਕੇ ਅਤੇ ਭਾਈ ਮਹਿਤਾਬ ਸਿੰਘ ਮੀਰਾਂਕੋਟ ਵੱਲੋਂ ਮੱਸੇ ਰੰਘੜ ਨੂੰ ਸੋਧਣ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਰੂਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤ ਨਾਲ ਇਤਿਹਾਸ ਦੀ ਵਿਚਾਰ ਕਰਦਿਆਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਕਈ ਵਾਰ ਸਿੱਖ ਕੌਮ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਾਵਨ ਮਰਯਾਦਾ ਨੂੰ ਭੰਗ ਕਰਨ ਦੇ ਯਤਨ ਕੀਤੇ। ਜਕਰੀਆ ਖਾਨ ਦੀ ਹਕੂਮਤ ਸਮੇਂ ਮੱਸੇ ਰੰਘੜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ, ਜਿਸ ਦਾ ਬਦਲਾ ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ ਨੇ ਮੱਸੇ ਰੰਘੜ ਨੂੰ ਸੋਧ ਕੇ ਲਿਆ। ਉਨ੍ਹਾਂ ਕਿਹਾ ਕਿ ਇਹ ਸਿੱਖ ਇਤਿਹਾਸ ਦਾ ਅਹਿਮ ਅਧਿਆਏ ਹੈ, ਜੋ ਸਿੱਖ ਦੀ ਗੁਰੂ ਨੂੰ ਸਮਰਪਣ ਭਾਵਨਾ ਪ੍ਰਗਟ ਕਰਦਾ ਹੈ। ਉਨ੍ਹਾਂ ਸੰਗਤਾਂ ਨੂੰ ਸਿੱਖ ਯੋਧਿਆਂ ਦੇ ਇਤਿਹਾਸ ਤੋਂ ਪ੍ਰਰਣਾ ਲੈਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *