ਨਗਰ ਨਿਗਮ ਅਤੇ ਨਗਰ ਸੁਧਾਰ ਟਰਸਟ ਦਾ ਡਬਲ ਇੰਜਨ ਸੇਵਾ ਲਈ ਵਚਨਬੱਧ: ਪ੍ਰਿਯੰਕਾ ਸ਼ਰਮਾ

ਨਗਰ ਨਿਗਮ ਅਤੇ ਨਗਰ ਸੁਧਾਰ ਟਰਸਟ ਦਾ ਡਬਲ ਇੰਜਨ ਸੇਵਾ ਲਈ ਵਚਨਬੱਧ: ਪ੍ਰਿਯੰਕਾ ਸ਼ਰਮਾ

ਹਲਕਾ ਉੱਤਰੀ ਵਿੱਚ ਵਿਕਾਸ ਕਾਰਜਾਂ ਦੀ ਲੱਗੀ ਹੋਈ ਹੈ ਝੜੀ: ਚੇਅਰਮੈਨ ਰਿੰਟੂ

ਲਾਰੈਂਸ ਰੋਡ, ਨਵੀਂ ਸੜਕ ਤੇ ਕੀਤਾ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ

ਅੰਮ੍ਰਿਤਸਰ ਸ਼ਹਿਰ ਦੇ ਆਮ ਆਦਮੀ ਪਾਰਟੀ ਤੋਂ ਸੀਨੀਅਰ ਡਿਪਟੀ ਮੇਅਰ ਪ੍ਰਿਅੰਕਾ ਸ਼ਰਮਾ ਅਤੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਵੱਲੋਂ ਲਾਰੈਂਸ ਰੋਡ, ਨਵੀਂ ਸੜਕ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਉਕਤ ਨੇਤਾਵਾਂ ਨੇ ਦੱਸਿਆ ਕਿ ਬੀਤੇ ਲੰਬੇ ਸਮੇਂ ਤੋਂ ਲੋਕ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਪਰੇਸ਼ਾਨ ਸਨ। ਜਦੋਂ ਸਥਾਨਕ ਲੋਕਾਂ ਨੇ ਇਸ ਸਮੱਸਿਆ ਬਾਰੇ ਜਾਣਕਾਰੀ ਦਿੱਤੀ ਤਾਂ ਇਸ ਦਾ ਸਮਾਧਾਨ ਕਰਨ ਲਈ ਰਣਨੀਤੀ ਉਸੇ ਦਿਨ ਹੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਗਈ ਸੀ।


ਉਹਨਾਂ ਦੱਸਿਆ ਕਿ ਇੱਥੋਂ ਦੇ ਲੋਕ ਸਾਫ ਪੀਣ ਵਾਲੇ ਪਾਣੀ ਵਰਗੀ ਮੁੱਢਲੀ ਸੁਵਿਧਾ ਤੋਂ ਵੀ ਵਾਂਝੇ ਹੋਣ ਕਰਕੇ ਪਰੇਸ਼ਾਨ ਸਨ। ਰਿਹਾਇਸ਼ੀ ਇਲਾਕਿਆਂ ਦੇ ਨਾਲ ਨਾਲ ਇੱਥੋਂ ਦੇ ਦੁਕਾਨਦਾਰਾਂ ਨੂੰ ਵੀ ਇਸ ਸਮੱਸਿਆ ਦੇ ਕਾਰਨ ਕਈ ਤਰਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਨੂੰ ਦੇਖਦੇ ਹੋਏ ਜਲਦ ਤੋਂ ਜਲਦ ਇਸ ਦਾ ਕੰਮ ਸ਼ੁਰੂ ਕਰਵਾਉਣ ਲਈ ਉਪਰਾਲੇ ਕੀਤੇ ਗਏ।
ਸੀਨੀਅਰ ਡਿਪਟੀ ਮੇਅਰ ਪ੍ਰਿਅੰਕਾ ਸ਼ਰਮਾ ਅਤੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਸਾਂਝੇ ਤੌਰ ਤੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਦਰ ਪੇਸ਼ ਨਾ ਆਵੇ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਜਿੱਥੇ ਸਰਕਾਰ ਵੱਲੋਂ ਹਰ ਇਲਾਕੇ ਵਿੱਚ ਮੁਢਲੀਆਂ ਸੁਵਿਧਾਵਾਂ ਦੇਣ ਦੇ ਨਾਲ ਨਾਲ ਕਈ ਇਲਾਕਿਆਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ। ਵੱਖੋ ਵੱਖਰੇ ਥਾਵਾਂ ਤੇ ਪਾਰਕਾਂ ਦੀ ਹਾਲਤ ਵਿੱਚ ਵੀ ਸੁਧਾਰ ਲਿਆਂਦਾ ਜਾ ਰਿਹਾ।
ਉਹਨਾਂ ਦੱਸਿਆ ਕਿ ਨਗਰ ਨਿਗਮ ਅੰਮ੍ਰਿਤਸਰ ਅਤੇ ਨਗਰ ਸੁਧਾਰ ਟਰਸਟ ਦਾ ਡਬਲ ਇੰਜਨ ਗੁਰੂ ਨਗਰੀ ਦੇ ਵਿਕਾਸ ਲਈ ਵਚਨਬੱਧ ਹੈ। ਜਿਸਦੇ ਚਲਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ। ਅਗਰ ਕਿਸੇ ਗਲੀ ਮੁਹੱਲੇ ਜਾਂ ਬਾਜ਼ਾਰ ਵਿੱਚ ਕੋਈ ਸਮੱਸਿਆ ਦਾ ਪੇਸ਼ ਆਉਂਦੀ ਹੈ ਤਾਂ ਉਹ ਵਾਰਡ ਪੱਧਰ ਤੇ ਹੀ ਖੁੱਲੇ ਦਫਤਰਾਂ ਤੋਂ ਠੀਕ ਕਰਵਾ ਦਿੱਤੀ ਜਾਂਦੀ ਹੈ। ਅਗਰ ਫਿਰ ਵੀ ਕਿਸੇ ਸ਼ਹਿਰ ਵਾਸੀ ਨੂੰ ਕੋਈ ਸਮੱਸਿਆ ਹੈ ਤਾਂ ਉਹ ਉਹਨਾਂ ਦੇ ਦਫਤਰਾਂ ਵਿੱਚ ਸੰਪਰਕ ਕਰ ਸਕਦਾ ਹੈ।
ਆਪਣੇ ਆਪ ਨੂੰ ਬਹੁਤ ਭਾਗਾਂ ਵਾਲੇ ਸਮਝਦੇ ਹਨ ਕਿਉਂਕਿ ਗੁਰੂ ਨਗਰੀ ਦੀ ਸੇਵਾ ਉਹਨਾਂ ਨੂੰ ਮਿਲੀ ਹੈ, ਅਤੇ ਉਹ ਸੇਵਾ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ।

Leave a Reply

Your email address will not be published. Required fields are marked *