ਨਗਰ ਨਿਗਮ ਨੇ ਸ਼ੁਰੂ ਕੀਤਾ ‘Stray animal task force’ ਦਾ ਗਠਨ, ਆਵਾਰਾ ਕੁੱਤੇ ਹੁਣ ਨਹੀਂ ਛੱਡੇ ਜਾਣਗੇ ਵਾਪਸ
ਸ਼ਹਿਰ ‘ਚ ਆਵਾਰਾ ਕੁੱਤਿਆਂ ਦੇ ਵੱਧ ਰਹੇ ਹਮਲਿਆਂ ਦੇ ਮੱਦੇ ਨਜ਼ਰ ਨਗਰ ਨਿਗਮ ਨੇ ਵੱਡਾ ਫੈਸਲਾ ਲਿਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ‘ਸਟ੍ਰੇ ਐਨੀਮਲ ਟਾਸਕ ਫੋਰਸ’ ਬਣਾਈ ਜਾਵੇਗੀ ਜੋ ਆਵਾਰਾ ਕੁੱਤਿਆਂ ਨੂੰ ਕੰਟਰੋਲ ਕਰੇਗੀ।
ਕੀ ਹੈ ਨਵਾਂ ਹੁਕਮ? Supreme Court ਨੇ 19 ਮਈ 2025 ਅਤੇ 22 ਅਗਸਤ 2025 ਨੂੰ ਜਾਰੀ ਹੁਕਮਾਂ ‘ਚ ਕਿਹਾ ਸੀ ਕਿ ਸਕੂਲ, ਕਾਲਜ, ਹਸਪਤਾਲ, ਬੱਸ ਸਟੈਂਡ, ਰੇਲਵੇ ਸਟੇਸ਼ਨ, ਪਾਰਕ ਅਤੇ ਧਾਰਮਿਕ ਥਾਵਾਂ ਵਰਗੀਆਂ ਸੰਵੇਦਨਸ਼ੀਲ ਥਾਵਾਂ ਤੋਂ ਫੜੇ ਗਏ ਆਵਾਰਾ ਕੁੱਤਿਆਂ ਨੂੰ ਵਾਪਸ ਨਹੀਂ ਛੱਡਿਆ ਜਾਵੇਗਾ।ਇਸ ਹੁਕਮ ਨੂੰ ਲਾਗੂ ਕਰਨ ਲਈ ਨਗਰ ਕਮਿਸ਼ਨਰ ਨੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਟਾਸਕ ਫੋਰਸ ‘ਚ ਨਗਰ ਨਿਗਮ, ਪਸ਼ੂ ਪਾਲਣ ਵਿਭਾਗ, ਪੁਲਿਸ ਅਤੇ ਪਸ਼ੂ ਭਲਾਈ ਸੰਗਠਨਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ।
7 ਦਿਨਾਂ ‘ਚ ਪੂਰਾ ਹੋਵੇਗਾ ਸਰਵੇਟਾਸਕ ਫੋਰਸ ਦਾ ਪਹਿਲਾ ਕੰਮ; ਅਗਲੇ 7 ਦਿਨਾਂ ‘ਚ ਸ਼ਹਿਰ ਦੀਆਂ ਸਾਰੀਆਂ ਭੀੜ ਵਾਲੀਆਂ ਥਾਵਾਂ ਦਾ ਸਰਵੇ ਅਤੇ ਮੈਪਿੰਗ ਕਰਨਾ ਹੋਵੇਗਾ। ਇਸ ਤੋਂ ਬਾਅਦ ਰੋਜ਼ਾਨਾ ਦੇ ਅਧਾਰ ‘ਤੇ ਆਵਾਰਾ ਕੁੱਤਿਆਂ ਨੂੰ ਫੜਨ ਅਤੇ ਉਨ੍ਹਾਂ ਦਾ ਰਿਕਾਰਡ ਰੱਖਣ ਦਾ ਕੰਮ ਸ਼ੁਰੂ ਹੋਵੇਗਾ।
ਹਾਊਸਿੰਗ ਬੋਰਡ ‘ਚ ਬਜ਼ੁਰਗ ‘ਤੇ ਹਮਲਾ-ਹਾਊਸਿੰਗ ਬੋਰਡ ਕਲੋਨੀ ਸੈਕਟਰ-3 ‘ਚ ਆਵਾਰਾ ਕੁੱਤਿਆਂ ਨੇ ਬਜ਼ੁਰਗ ਰਮੇਸ਼ ਕੁਮਾਰ ‘ਤੇ ਹਮਲਾ ਕਰ ਦਿੱਤਾ। ਪਰਿਵਾਰ ਦਾ ਕਹਿਣਾ ਹੈ ਕਿ ਸ਼ਿਕਾਇਤ ਦੇ ਬਾਵਜੂਦ 16 ਦਿਨਾਂ ਤੋਂ ਕੋਈ ਕਾਰਵਾਈ ਨਹੀਂ ਹੋਈ। ਇਸ ਘਟਨਾ ਤੋਂ ਬਾਅਦ ਲੋਕਾਂ ਨੇ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।ਨਗਰ ਨਿਗਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਵੀਂ ਟਾਸਕ ਫੋਰਸ ਦੇ ਬਣਨ ਨਾਲ ਸ਼ਹਿਰ ਵਾਸੀਆਂ ਨੂੰ ਆਵਾਰਾ ਕੁੱਤਿਆਂ ਤੋਂ ਵੱਡੀ ਰਾਹਤ ਮਿਲੇਗੀ।
