Modi Cabinet 2024: PM ਮੋਦੀ 3.0 ਸਰਕਾਰ ਨੇ ਮੰਤਰੀਆਂ ਨੂੰ ਵੰਡੇ ਵਿਭਾਗ

ਮੋਦੀ ਸਰਕਾਰ ਨੇ ਆਪਣੇ ਵਿਭਾਗਾਂ ‘ਚ ਫੇਰਬਦਲ ਕੀਤਾ ਹੈ, ਜਿਸ ‘ਚ ਅਮਿਤ ਸ਼ਾਹ ਨੂੰ ਗ੍ਰਹਿ ਮੰਤਰੀ, ਰਾਜਨਾਥ ਸਿੰਘ ਨੂੰ ਰੱਖਿਆ ਮੰਤਰੀ, ਨਿਤਿਨ ਗਡਕਰੀ ਨੂੰ ਟਰਾਂਸਪੋਰਟ ਮੰਤਰੀ ਅਤੇ ਐਸ. ਜੈਸ਼ੰਕਰ ਨੂੰ ਵਿਦੇਸ਼ ਮੰਤਰਾਲਾ ਬਣਾਇਆ ਗਿਆ ਹੈ। ਜੇਪੀ ਨੱਢਾ ਨੂੰ ਸਿਹਤ ਮੰਤਰੀ, ਹਰਦੀਪ ਸਿੰਘ ਪੁਰੀ ਨੂੰ ਪੈਟਰੋਲੀਅਮ ਮੰਤਰੀ, ਸ਼ਿਵਰਾਜ ਸਿੰਘ ਨੂੰ ਖੇਤੀਬਾੜੀ ਮੰਤਰੀ ਅਤੇ ਮਨੋਹਰ ਲਾਲ ਖੱਟਰ ਨੂੰ ਊਰਜਾ ਮੰਤਰੀ ਨਿਯੁਕਤ ਕੀਤਾ ਗਿਆ ਹੈ।

ਜ਼ਿਕਰਯੋਗ, ਨਿਤਿਨ ਗਡਕਰੀ ਦੇ ਨਾਲ ਦੋ ਰਾਜ ਮੰਤਰੀ ਹੋਣਗੇ। ਅਜੈ ਤਮਟਾ ਅਤੇ ਹਰਸ਼ ਮਲਹੋਤਰਾ ਨੂੰ ਸੜਕੀ ਆਵਾਜਾਈ ਰਾਜ ਮੰਤਰੀ ਨਿਯੁਕਤ ਕੀਤਾ ਗਿਆ ਹੈ। ਮਨੋਹਰ ਲਾਲ ਖੱਟਰ ਸ਼ਹਿਰੀ ਵਿਕਾਸ ਮੰਤਰੀ ਅਤੇ ਬਿਜਲੀ ਮੰਤਰੀ ਵਜੋਂ ਵੀ ਕੰਮ ਕਰਨਗੇ। ਗਜੇਂਦਰ ਸਿੰਘ ਸ਼ੇਖਾਵਤ ਨੂੰ ਸੈਰ ਸਪਾਟਾ ਵਿਭਾਗ, ਰਵਨੀਤ ਸਿੰਘ ਬਿੱਟੂ ਨੂੰ ਘੱਟ ਗਿਣਤੀ ਰਾਜ ਮੰਤਰੀ ਅਤੇ ਨਿਰਮਲਾ ਸੀਤਾਰਮਨ ਨੂੰ ਵਿੱਤ ਮੰਤਰੀ ਬਣਾਇਆ ਗਿਆ ਹੈ।

ਇਸ ਤੋਂ ਇਲਾਵਾ ਸਹੁੰ ਚੁੱਕਣ ਤੋਂ 23.30 ਘੰਟਿਆਂ ਬਾਅਦ ਵਿਭਾਗਾਂ ਦੀ ਵੰਡ ਕੀਤੀ ਗਈ, ਜੋ ਕਿ 2019 ਵਿੱਚ ਲੱਗੇ 18 ਘੰਟੇ ਅਤੇ 2015 ਵਿੱਚ ਲੱਗੇ 15.30 ਘੰਟਿਆਂ ਤੋਂ ਵੱਧ ਹੈ। ਜ਼ਿਕਰਯੋਗ, ਐਤਵਾਰ ਨੂੰ 71 ਮੰਤਰੀਆਂ ਨੇ ਮੋਦੀ ਦੇ ਨਾਲ ਸਹੁੰ ਚੁੱਕੀ ਸੀ, ਜਿਨ੍ਹਾਂ ਵਿੱਚ 30 ਕੈਬਨਿਟ ਮੰਤਰੀ, 5 ਆਜ਼ਾਦ ਮੰਤਰੀ ਅਤੇ 36 ਰਾਜ ਸ਼ਾਮਲ ਹਨ।

 

Leave a Reply

Your email address will not be published. Required fields are marked *