ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਯਾਤਰਾ: ਸ਼੍ਰੋਮਣੀ ਕਮੇਟੀ ਨੇ 10 ਅਗਸਤ ਤੱਕ ਮੰਗੇ Passport

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਤੋਂ 10 ਅਗਸਤ 2026 ਤੱਕ ਪਾਸਪੋਰਟ ਮੰਗੇ ਗਏ।

Punjab-ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ Passport ਮੰਗੇ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2026 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ Passport 10 ਅਗਸਤ 2026 ਤੱਕ ਜਮ੍ਹਾ ਕਰਵਾ ਸਕਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ 10 ਅਗਸਤ 2026 ਤੀਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ।
ਸ. ਕਾਹਲਵਾਂ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।

Leave a Reply

Your email address will not be published. Required fields are marked *