ਸੰਤ ਸਮਾਗਮ ਵਿੱਚ ਸ਼ਾਮਲ ਹੋ ਕੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ਾਂ ਨੂੰ ਕੀਤਾ ਯਾਦ: Om Prakash Soni
ਅੰਮ੍ਰਿਤਸਰ: ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਦੂਜੇ ਸੰਤ ਸਮਾਗਮ ਵਿੱਚ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ Shri Om Prakash Soni ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸੰਤ ਸਮਾਗਮ ਸ੍ਰੀ ਗੁਰੂ ਰਵਿਦਾਸ ਸੇਵਾ ਸੋਸਾਇਟੀ, ਏਕਤਾ ਨਗਰ ਵੱਲੋਂ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ।ਇਸ ਮੌਕੇ Shri Om Prakash Soni ਨੇ ਸਮੂਹ ਸੰਗਤ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਉਤਸਵ ਦੀਆਂ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੀ ਬਾਣੀ ਅਤੇ ਵਿਚਾਰਧਾਰਾ ਰਾਹੀਂ ਮਨੁੱਖਤਾ ਨੂੰ ਸੱਚ, ਸਮਾਨਤਾ, ਆਪਸੀ ਭਾਈਚਾਰੇ ਅਤੇ ਮਨੁੱਖੀ ਸੇਵਾ ਦਾ ਸੰਦੇਸ਼ ਦਿੱਤਾ।

ਉਨ੍ਹਾਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਉਨੀ ਹੀ ਮਹੱਤਵਪੂਰਨ ਹਨ। ਸਾਨੂੰ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਆਪਸੀ ਪਿਆਰ, ਸਦਭਾਵਨਾ ਅਤੇ ਸਮਾਨਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ।
ਸ੍ਰੀ ਸੋਨੀ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੰਤ ਸਮਾਗਮ ਸਾਨੂੰ ਆਪਣੇ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿੱਚ ਭਾਈਚਾਰੇ ਅਤੇ ਏਕਤਾ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ।

ਇਸ ਮੌਕੇ ਕੌਂਸਲਰ Vikas Soni, ਕੌਂਸਲਰ ਪਤੀ ਰਾਜੀਵ ਛਾਬੜਾ, ਪ੍ਰਧਾਨ ਇੰਦਰ ਰਾਜ, ਸੁਭਾਸ਼ ਅਮਰੋਹੀ ਸਮੇਤ ਸ੍ਰੀ ਗੁਰੂ ਰਵਿਦਾਸ ਸੇਵਾ ਸੋਸਾਇਟੀ ਦੇ ਅਹੁਦੇਦਾਰ, ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਰਹੀ। ਇਸ ਦੌਰਾਨ ਸੋਸਾਇਟੀ ਦੇ ਅਹੁਦੇਦਾਰਾਂ ਵੱਲੋਂ ਸ੍ਰੀ ਓਮ ਪ੍ਰਕਾਸ਼ ਸੋਨੀ ਨੂੰ ਸਨਮਾਨਿਤ ਵੀ ਕੀਤਾ ਗਿਆ।
