Pahalgam ਵਿੱਚ ਹੋਏ ਹਮਲੇ ‘ਤੇ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ:- MP Aujla
MP ਗੁਰਜੀਤ ਸਿੰਘ ਔਜਲਾ ਨੇ Pahalgam ਵਿੱਚ ਹੋਏ ਅੱ//ਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਸਰਕਾਰ ਨੂੰ ਇਨ੍ਹਾਂ ਅੱਤ//ਵਾਦੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ ਅਤੇ ਕਾਂਗਰਸ ਪਾਰਟੀ ਇਨ੍ਹਾਂ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਦਹਿਸ਼ਤ ਫੈਲਾਉਣ ਵਾਲੇ ਕਿਸੇ ਵੀ ਧਰਮ ਨਾਲ ਸਬੰਧਤ ਨਹੀਂ ਹਨ। ਅਜਿਹੇ ਲੋਕਾਂ ਦੀਆਂ ਕਾਇਰਤਾਪੂਰਨ ਹਰਕਤਾਂ ਸਿਰਫ਼ ਦੇਸ਼ ਵਿੱਚ ਅਰਾਜਕਤਾ ਦਾ ਮਾਹੌਲ ਪੈਦਾ ਕਰਨ ਲਈ ਹਨ ਪਰ ਉਨ੍ਹਾਂ ਨੂੰ ਸਮਝਣਾ ਚਾਹੀਦਾ ਹੈ ਕਿ ਦੇਸ਼ ਇੱਕਜੁੱਟ ਹੈ ਅਤੇ ਮਾਹੌਲ ਨੂੰ ਵਿਗੜਨ ਨਹੀਂ ਦਿੱਤਾ ਜਾਵੇਗਾ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਇਸ ਹਮਲੇ ਨਾਲ ਨਾ ਸਿਰਫ਼ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ ਸਗੋਂ ਘਾਟੀ ਨੂੰ ਵੀ ਬਹੁਤ ਨੁਕਸਾਨ ਪਹੁੰਚਿਆ ਹੈ। ਕਸ਼ਮੀਰ ਵਿੱਚ ਲੰਬੇ ਸਮੇਂ ਤੋਂ ਸ਼ਾਂਤੀਪੂਰਨ ਮਾਹੌਲ ਸੀ ਅਤੇ ਅਜਿਹੇ ਹਮਲੇ ਮਾਹੌਲ ਨੂੰ ਵਿਗਾੜਨ ਲਈ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਨ।