Pahalgam Attack :- ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਕਾਲਜਾਂ ‘ਚ ਪੁਲਿਸ ਤੈਨਾਤ
Home Minister ਨੇ ਦੇਸ਼ ਦੇ ਸਾਰੇ ਸੂਬਿਆਂ ਨੂੰ ਆਦੇਸ਼ ਦਿੱਤੇ ਹਨ ਕਿ ਕਸ਼ਮੀਰੀ ਸਟੂਡੈਂਟ ਅਤੇ ਹੋਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ , ਇਸ ਕਾਰਨ ਪੰਜਾਬ ਪੁਲਿਸ ਨੇ ਸੂਬੇ ਦੇ 160 ਸਿੱਖਿਆ ਕੇਂਦਰਾਂ ਦੀ ਸੁਰੱਖਿਆ ਵਧਾ ਦਿੱਤੀ ਹੈ, ਜਿੱਥੇ ਕਿ ਕਸ਼ਮੀਰੀ ਵਿਦਿਆਰਥੀ ਪੜ੍ਹ ਰਹੇ ਨੇ ਅਤੇ ਸਾਰੇ ਕੇਂਦਰਾਂ ਵਿੱਚ ਪੁਲਿਸ ਦੀ ਤੈਨਾਤੀ ਕਰਤੀ ਹੈ। ਕਿਸੇ ਤਰੀਕੇ ਦੀ ਟਕਰਾਵ ਦੀ ਸਥਿਤੀ ਨੂੰ ਰੋਕਣ ਵਾਸਤੇ ਪੰਜਾਬ ਪੁਲਿਸ ਨੂੰ ਅਲਰਟ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਨੇ।
ਕਸ਼ਮੀਰੀ ਸਟੂਡੈਂਟ ਦੀ ਸੁਰੱਖਿਆ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਐਸਐਸਪੀ ਨੂੰ ਨੋਡਲ ਅਫਸਰ ਤੈਨਾਤ ਕਰ ਦਿੱਤਾ ਹੈ ਅਤੇ ਸੁਰੱਖਿਆ ਦੀ ਜਿੰਮੇਵਾਰੀ ਹੁਣ ਉਸ ਇਲਾਕੇ ਦੀ ਪੁਲਿਸ ਥਾਣੇ ਅਤੇ ਪੁਲਿਸ ਮੁਖੀ ਦੀ ਹੋਵੇਗੀ। ਇਸ ਦੇ ਨਾਲ ਨਾਲ ਹਰ ਸ਼ਹਿਰ ਵਿੱਚ ਚਾਰ ਚਾਰ ਟੀਮਾਂ ਲਗਾਈਆਂ ਗਈਆਂ ਨੇ ਜੋ ਕਿ ਪੰਜਾਬ ਸੂਬੇ ਤੋਂ ਬਾਹਰ ਤੋਂ ਆਏ ਸਟੂਡੈਂਟ ਦੀ ਮੁਸ਼ਕਿਲਾਂ ਨੂੰ ਹੱਲ ਕਰਨਗੇ। ਸੂਬੇ ਵਿੱਚ ਕੋਈ ਅਜਿਹੀ ਘਟਨਾ ਨਾ ਵਾਪਰੇ ਇਸ ਕਰਕੇ ਪ੍ਰਾਈਵੇਟ ਅਤੇ ਸਰਕਾਰੀ ਕਾਲਜਾਂ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ ਹੈ।