Pahalgam Terror Attack ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕਾਂਗਰਸ, ਸਰਕਾਰ ਦੇ ਨਾਲ ਖੜ੍ਹੀ ਹੈ:- ਰਾਜਾ ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਅੱਤ//ਵਾਦ ਅਤੇ ਫੁੱਟ ਪਾਊ ਤਾਕਤਾਂ ਵਿਰੁੱਧ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਅੱਜ ਕਾਂਗਰਸ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ, ਹਰ ਕੋਈ ਚਾਹੁੰਦਾ ਹੈ ਕਿ ਜਾਤ ਧਰਮ ਜਾਂ ਰਾਜਨੀਤਿਕ ਸੰਬੰਧਾਂ ਤੋਂ ਪਰਹੇਜ਼ ਕੀਤਾ ਜਾਵੇ, ਦੋਸ਼ੀਆਂ ਨੂੰ ਸਜ਼ਾ ਮਿਲੇ। ਉਹਨਾਂ ਕਿਹਾ ਕਿ ਅੱ//ਤਵਾਦ ਨਾਲ ਨਜਿੱਠਣ ਵਿੱਚ ਸਰਕਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। “ਅਸੀਂ ਸਾਰੇ ਇੱਕ ਹਾਂ ਅਤੇ ਜਦੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਦੀ ਗੱਲ ਆਉਂਦੀ ਹੈ ਤਾਂ ਅਸੀਂ ਸਾਰੇ ਇਕੱਠੇ ਹਾਂ”