Ward 4 ਤੋਂ ਕੌਂਸਲਰ ਮਨਦੀਪ ਸਿੰਘ ਆਹੂਜਾ ਨੇ ਪਾਣੀ ਸੰਭਾਲ ਵਰਗੇ ਗੰਭੀਰ ਅਤੇ ਸਮਾਜਿਕ ਮੁੱਦੇ ‘ਤੇ ਆਧਾਰਿਤ ਪੰਜਾਬੀ ਫ਼ਿਲਮ ‘ਪਾਣੀ ਦੇ ਪਹਿਰੇਦਾਰ’ ਦੀ ਵਿਸ਼ੇਸ਼ Screening ਵਿੱਚ ਕੀਤੀ ਸ਼ਿਰਕਤ
ਇਸ ਮੌਕੇ ਉਨ੍ਹਾਂ ਕਿਹਾ ਕਿ ਪਾਣੀ ਦੀ ਸੰਭਾਲ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਭਵਿੱਖ ਦੇਣ ਲਈ ਕੁਦਰਤੀ ਸਰੋਤਾਂ ਦੀ ਰੱਖਿਆ ਕਰਨੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਮਨਦੀਪ ਸਿੰਘ ਆਹੂਜਾ ਨੇ ਕਿਹਾ ਕਿ ਜੇਕਰ ਅਸੀਂ ਅੱਜ ਤੋਂ ਹੀ ਪਾਣੀ ਬਚਾਉਣ ਲਈ ਗੰਭੀਰ ਯਤਨ ਨਾ ਕੀਤੇ ਤਾਂ ਭਵਿੱਖ ਵਿੱਚ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਪਾਣੀ ਦੀ ਬਚਤ ਲਈ ਜਾਗਰੂਕ ਹੋਣ ਅਤੇ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ।

ਉਨ੍ਹਾਂ ਫ਼ਿਲਮ ਨਾਲ ਜੁੜੇ ਕਲਾਕਾਰਾਂ ਸ. ਦਲਜੀਤ ਸਿੰਘ ਕੋਹਲੀ, ਡਾ. ਜਸਪ੍ਰੀਤ ਸੋਬਤੀ, ਡਾ. ਨਿਰਮਲ ਸਿੰਘ ਆਨੰਦ ਅਤੇ ਉਨ੍ਹਾਂ ਦੀ ਪੂਰੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸ਼ਾਨਦਾਰ ਅਦਾਕਾਰੀ ਰਾਹੀਂ ਪਾਣੀ ਸੰਭਾਲ ਦਾ ਸੰਦੇਸ਼ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਹੈ।


ਇਸ ਮੌਕੇ ਮਨਦੀਪ ਸਿੰਘ ਆਹੂਜਾ ਨੇ ਸ਼੍ਰੀ ਰੁਪਿੰਦਰ ਕਟਾਰੀਆ, ਸ਼੍ਰੀ ਪੰਕਜ ਸੇਠ ਅਤੇ ਸ਼੍ਰੀ ਅਰੁਣ ਬਜਾਜ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਸਮਾਜ ਨੂੰ ਜਾਗਰੂਕ ਕਰਨ ਵਾਲੇ ਇਸ ਉਪਰਾਲੇ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਅਜਿਹੀਆਂ ਫ਼ਿਲਮਾਂ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਪ੍ਰੇਰਣਾ ਦਾ ਸਰੋਤ ਬਣਦੀਆਂ ਹਨ।
