Parvinder Singh Jhota ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਲੜਾਈ ਲੜੇਗੀ Congress, ਪੀੜਤ ਪਰਿਵਾਰ ਨਾਲ ਡਟ ਕੇ ਖੜ੍ਹੇ ਹਾਂ: Pargat Singh
Mansa: Parminder Singh Jhota ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ S.Pargat Singh ਨੇ ਕਿਹਾ ਕਿ ਕਾਂਗਰਸ ਪੀੜਤ ਪਰਿਵਾਰ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ‘ਤੇ ਆਵਾਜ਼ ਬੁਲੰਦ ਕਰੇਗੀ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਸੂਬੇ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਲਈ ਗੰਭੀਰ ਚੁਣੌਤੀ ਹੈ। ਨਸ਼ਾ ਤਸਕਰੀ ਨੂੰ ਰੋਕਣਾ, ਇਸ ਕਾਰੋਬਾਰ ਨਾਲ ਜੁੜੇ ਨੈੱਟਵਰਕ ਦੀ ਪਛਾਣ ਕਰਨਾ ਅਤੇ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।

S.Pargat Singh ਨੇ ਕਿਹਾ ਕਿ Parminder Singh Jhota ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਜਾਂਚ ਨੂੰ ਸਿਰਫ਼ ਇੱਕ ਪਹਿਲੂ ਤੱਕ ਸੀਮਤ ਰੱਖਣ ਦੀ ਬਜਾਏ ਮਾਮਲੇ ਨਾਲ ਜੁੜੇ ਸਾਰੇ ਤੱਥਾਂ ਦੀ ਪੜਤਾਲ ਕੀਤੀ ਜਾਵੇ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਰਫ਼ ਦਾਅਵੇ ਕਾਫ਼ੀ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਠੋਸ ਨਤੀਜੇ ਸਾਹਮਣੇ ਆਉਣੇ ਚਾਹੀਦੇ ਹਨ। ਨਸ਼ਿਆਂ ਦੀ ਸਪਲਾਈ ਰੋਕਣ ਅਤੇ ਇਸ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਕਾਰਵਾਈ ਕਰਨ ਵਿੱਚ ਸਰਕਾਰ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ।
S.Pargat Singh ਨੇ ਕਿਹਾ ਕਿ Congress ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।
