Parvinder Singh Jhota ਕਤਲ ਮਾਮਲੇ ਨੂੰ ਲੈ ਕੇ ਪੰਜਾਬ ਵਿੱਚ ਅੰਦੋਲਨ ਦੀ ਤਿਆਰੀ, 19 ਅਕਤੂਬਰ ਨੂੰ ‘ਆਪ’ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦਾ ਹੋਵੇਗਾ ਘਿਰਾਓ
ਮਾਨਸਾ ਵਿੱਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸਹਿਰਾ, ਇਨਸਾਫ਼ ਕਮੇਟੀ ਨੇ ਸਰਕਾਰ ਨੂੰ ਕਾਰਵਾਈ ਲਈ ਦਿੱਤਾ Ultimatem
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਵਿੱਚ ਰੋਸ ਲਗਾਤਾਰ ਵਧ ਰਿਹਾ ਹੈ। ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਸਰਕਾਰ ‘ਤੇ ਕਾਰਵਾਈ ਲਈ ਦਬਾਅ ਬਣਾਇਆ ਜਾ ਰਿਹਾ ਹੈ। ਇਸੇ ਦੌਰਾਨ ਕਮੇਟੀ ਨੇ 19 ਅਕਤੂਬਰ ਨੂੰ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਕਮੇਟੀ ਦਾ ਕਹਿਣਾ ਹੈ ਕਿ ਇਸ ਮਾਮਲੇ ਨੂੰ ਕਈ ਦਿਨ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਉਨ੍ਹਾਂ ਦੀ ਮੰਗ ਅਨੁਸਾਰ ਸਖ਼ਤ ਕਾਰਵਾਈ ਨਹੀਂ ਹੋਈ। ਕਮੇਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਵੱਲੋਂ ਜਲਦ ਠੋਸ ਕਦਮ ਨਾ ਚੁੱਕੇ ਗਏ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Jhota ਦੀ ਮੌਤ ਦੇ ਸੋਗ ਵਿੱਚ ਮਾਨਸਾ ‘ਚ ਨਹੀਂ ਮਨਾਇਆ ਜਾਵੇਗਾ Dussehra
ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਮਾਨਸਾ ਵਿੱਚ ਇਸ ਵਾਰ ਦੁਸਹਿਰੇ ਦਾ ਤਿਉਹਾਰ ਨਾ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ। ਦੁਸਹਿਰਾ ਕਮੇਟੀ ਮੁਤਾਬਕ ਤਿਉਹਾਰ ਲਈ ਰਾਵਣ ਸਮੇਤ ਹੋਰ ਪੁਤਲੇ ਤਿਆਰ ਕਰ ਲਏ ਗਏ ਸਨ, ਪਰ ਸ਼ਹਿਰ ਵਿੱਚ ਸੋਗ ਦੇ ਮਾਹੌਲ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਸਮਾਗਮ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਕਮੇਟੀ ਦਾ ਕਹਿਣਾ ਹੈ ਕਿ ਝੋਟਾ ਦੀ ਮੌਤ ਕਾਰਨ ਸ਼ਹਿਰ ਦੇ ਲੋਕ ਦੁਖੀ ਹਨ, ਇਸ ਲਈ ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਦੁਸਹਿਰੇ ਦਾ ਉਤਸਵ ਨਹੀਂ ਮਨਾਇਆ ਜਾਵੇਗਾ।
ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਤੇ ਮੈਡੀਕਲ ਸਟੋਰਾਂ ਦੀ ਜਾਂਚ ਦੀ ਮੰਗ
ਇਨਸਾਫ਼ ਕਮੇਟੀ ਵੱਲੋਂ ਮਾਮਲੇ ਵਿੱਚ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਨਸ਼ਿਆਂ ਦੀ ਵਿਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੈਡੀਕਲ ਸਟੋਰਾਂ ਦੀ ਜਾਂਚ ਕਰਵਾਉਣ ਅਤੇ ਨਿਯਮਾਂ ਦੀ ਉਲੰਘਣਾ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਸਾਬਤ ਹੋਣ ‘ਤੇ ਉਨ੍ਹਾਂ ਦੇ ਲਾਇਸੈਂਸ ਰੱਦ ਕਰਨ ਦੀ ਮੰਗ ਉਠਾਈ ਗਈ ਹੈ।
ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਇਨਸਾਫ਼ ਮਿਲਣ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।
