ਪੰਜਾਬ ਸਰਕਾਰ ਨੇ ਮੁਲਾਜ਼ਮ ਭਲਾਈ, ਮੁਸ਼ਕਲਾਂ ਤੇ ਮੰਗਾਂ ਨੂੰ ਹੱਲ ਕਰਨ ਲਈ ਆਪਣੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਪੀ.ਐਸ.ਪੀ.ਸੀ.ਐਲ ਮੁਲਾਜ਼ਮਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਨੇ ਪੀ.ਐੱਸ.ਪੀ.ਸੀ.ਐੱਲ. ਦੇ ਕਰਮਚਾਰੀਆਂ, ਖਾਸ ਤੌਰ ‘ਤੇ ਅਫਸਰਾਂ ਲਈ ਸ਼ੁਰੂਆਤੀ ਤਨਖਾਹ ਸਕੇਲ ਵਿੱਚ ਚੋਖਾ ਵਾਧਾ ਕਰਨ ਦਾ ਐਲਾਨ ਕੀਤਾ ਹੈ।
ਇਸ ਦੇ ਨਾਲ ਹੀ ਪੰਜਾਬ ਵਿੱਚ ਜੂਨੀਅਰ ਇੰਜਨੀਅਰਾਂ ਲਈ ਸ਼ੁਰੂਆਤੀ ਤਨਖਾਹ 17,450 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ, ਜਦੋਂ ਕਿ ਡਿਵੀਜ਼ਨਲ ਸੁਪਰਡੈਂਟ ਅਕਾਊਂਟਸ, ਰੈਵੇਨਿਊ ਅਕਾਊਂਟੈਂਟ ਅਤੇ ਹੋਰ ਅਹੁਦਿਆਂ ਲਈ ਸ਼ੁਰੂਆਤੀ ਤਨਖਾਹ 17,960 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀਐਸਪੀਸੀਐਲ ਮੁਲਾਜ਼ਮਾਂ ਦੀਆਂ ਮੰਗਾਂ ਦੇ ਮੱਦੇਨਜ਼ਰ ਇਸ ਵਾਧੇ ਦਾ ਐਲਾਨ ਕੀਤਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੇ ਯਤਨਾਂ ਲਈ ਉਚਿਤ ਮੁਆਵਜ਼ਾ ਯਕੀਨੀ ਬਣਾਉਣ ਲਈ ਵਚਨਬੱਧਤਾ ‘ਤੇ ਜ਼ੋਰ ਦਿੱਤਾ।