Punjab Health System Corporation ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵੱਲੋਂ ਉਸਾਰੀ ਅਧੀਨ ਹੈਲਥ ਸੈਂਟਰਾਂ ਦਾ ਨਿਰੀਖਣ

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵੱਲੋਂ ਉਸਾਰੀ ਅਧੀਨ ਹੈਲਥ ਸੈਂਟਰਾਂ ਦਾ ਨਿਰੀਖਣ

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵੱਲੋਂ ਉਸਾਰੀ ਅਧੀਨ ਹੈਲਥ ਸੈਂਟਰਾਂ ਦਾ ਨਿਰੀਖਣ

ਸਿਹਤ ਸਹੂਲਤਾਂ ਦਾ ਵਿਸਥਾਰ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਛੀਨਾ,  ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰ. ਗੁਰਸ਼ਰਨ ਸਿੰਘ ਛੀਨਾ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਉਸਾਰੀ ਅਧੀਨ ਹੈਲਥ ਐਂਡ ਵੈਲਨੈਸ ਸੈਂਟਰਾਂ ਅਤੇ ਆਮ ਆਦਮੀ ਕਲੀਨਿਕਾਂ ਦੀਆਂ ਇਮਾਰਤਾਂ ਦਾ ਨਿਰੀਖਣ ਕੀਤਾ। ਇਸ ਮੌਕੇ ਸਿਹਤ ਵਿਭਾਗ, ਲੋਕ ਨਿਰਮਾਣ ਵਿਭਾਗ (P.W.D.), ਪੰਚਾਇਤੀ ਰਾਜ ਵਿਭਾਗ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਅਧਿਕਾਰੀ ਵੀ ਹਾਜ਼ਰ ਸਨ। 

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵੱਲੋਂ ਉਸਾਰੀ ਅਧੀਨ ਹੈਲਥ ਸੈਂਟਰਾਂ ਦਾ ਨਿਰੀਖਣ

ਨਿਰੀਖਣ ਦੌਰਾਨ ਛੀਨਾ ਨੇ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕਈ ਹੈਲਥ ਐਂਡ ਵੈਲਨੈਸ ਸੈਂਟਰ ਅਤੇ ਆਮ ਆਦਮੀ ਕਲੀਨਿਕ ਉਸਾਰੀ ਅਧੀਨ ਹਨ, ਜਿਨ੍ਹਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਆਪਣੇ ਨੇੜੇ ਹੀ ਬਿਹਤਰ ਅਤੇ ਆਧੁਨਿਕ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਨਿਰੋਈ ਸਿਹਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਲਈ ਸੂਬੇ ਭਰ ਵਿੱਚ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਸਾਰੇ ਉਸਾਰੀ ਅਧੀਨ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

ਚੇਅਰਮੈਨ ਨੇ ਹਰਸ਼ਾ ਛੀਨਾ, ਕੁਹਾਲੀ, ਝੰਝੋਟੀ, ਅਦਲੀਵਾਲ ਅਤੇ ਜਗਦੇਵ ਕਲਾਂ ਵਿਖੇ ਬਣ ਰਹੇ ਹੈਲਥ ਸੈਂਟਰਾਂ ਦਾ ਦੌਰਾ ਕਰਕੇ ਉਸਾਰੀ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਵਿੱਚ ਪਾਈਆਂ ਗਈਆਂ ਕਮੀਆਂ ਨੂੰ ਤੁਰੰਤ ਦੂਰ ਕਰਨ ਅਤੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

Leave a Reply

Your email address will not be published. Required fields are marked *