ਥਾਣਾ ਤਰਸਿੱਕਾ ਪੁਲਿਸ ਵੱਲੋ 1060 ਨਸ਼ੀਲੀਆ ਗੋਲੀਆ ਸਮੇਤ ਇੱਕ ਦੋਸ਼ੀ ਗ੍ਰਿਫਤਾਰ
ਮਾਣਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਮਨਿੰਦਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਜੀ ਅਤੇ ਸ਼੍ਰੀ ਰਵਿੰਦਰ ਸਿੰਘ ਡੀ.ਐਸ.ਪੀ ਜੰਡਿਆਲਾ ਜੀ ਦੀ ਅਗਵਾਈ ਹੇਠ ਥਾਣਾ ਤਰਸਿੱਕਾ ਪੁਲਿਸ ਵੱਲੋ ਸਫਲਤਾ ਹਾਸਿਲ ਕਰਦਿਆ 1060 ਨਸ਼ੀਲੀਆ ਗੋਲੀਆ ਸਮੇਤ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ।
ਇਸ ਸਬੰਧੀ ਸ਼੍ਰੀ ਰਵਿੰਦਰ ਸਿੰਘ ਡੀ.ਐਸ.ਪੀ ਜੰਡਿਆਲਾ ਜੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਤਰਸਿੱਕਾ ਵੱਲੋ ਗਸ਼ਤ ਦੌਰਾਨ ਪੁੱਲ ਸੂਆ ਤਰਸਿੱਕਾ ਤੋ ਇੱਕ ਵਿਅਕਤੀ ਆਉਦਾ ਦਿਖਾਈ ਦਿੱਤਾ ਜਿਸ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਜਦ ਚੈਕਿੰਗ ਕੀਤੀ ਗਈ ਤਾਂ ਰਾਫਲ ਸਿੰਘ ਕੋਲੋ 1060 ਨਸ਼ੀਲੀਆ ਗੋਲੀਆ ਬ੍ਰਾਮਦ ਹੋਈਆ। ਜਿਸ ਸਬੰਧੀ ਉਕਤ ਦੋਸ਼ੀ ਖਿਲਾਫ ਥਾਣਾ ਤਰਸਿੱਕਾ ਵਿਖੇ ਮੁਕੱਦਮਾ ਨੰ. 69 ਮਿਤੀ 30-07-2025 ਜੁਰਮ 22/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਉਕਤ ਗ੍ਰਿਫਤਾਰ ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ Links ਨੂੰ ਚੰਗੀ ਤਰ੍ਹਾ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਉਸ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਗ੍ਰਿਫਤਾਰ ਦੋਸ਼ੀ:-
1. ਰਾਫਲ ਸਿੰਘ ਪੁੱਤਰ ਪ੍ਰਗਟ ਸਿੰਘ ਉਰਫ ਪੱਟੂ ਵਾਸੀ ਡੇਹਰੀਵਾਲ ਜਿਲਾ ਅੰਮ੍ਰਿਤਸਰ
ਰਿਕਵਰੀ:-
1. 1060 ਨਸ਼ੀਲੀਆ ਗੋਲੀਆ