Punjab Police ਨੂੰ ਵੱਡੀ ਸਫਲਤਾ: ਪੁਲਿਸ ਸੰਸਥਾਵਾਂ ‘ਤੇ ਗ੍ਰ//ਨੇਡ ਹ//ਮਲੇ ਦੀ ਯੋਜਨਾ ਨੂੰ ਨਾਕਾਮ, ਅੱਤ//ਵਾਦੀ ਮਾਡਿਊਲ ਦੇ 5 ਮੈਂਬਰ ਗ੍ਰਿਫ//ਰ
ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ ਵਿਦੇਸ਼ੀ ਗੈਂਗਸਟਰ ਜੀਵਨ ਫੌਜੀ ਨਾਲ ਜੁੜੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਅੱਤਵਾਦੀ ਮਾਡਿਊਲ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਮਾਡਿਊਲ ਪਾਕਿ-ਆਈਐਸਆਈ ਦੇ ਸਮਰਥਨ ਨਾਲ ਸਰਗਰਮ ਸੀ ਅਤੇ ਪੁਲਿਸ ਸੰਸਥਾਵਾਂ ‘ਤੇ ਗ੍ਰ//ਨੇਡ ਹਮਲੇ ਦੀ ਯੋਜਨਾ ਬਣਾ ਰਿਹਾ ਸੀ, ਜਿਸ ਨੂੰ ਪੁਲਿਸ ਨੇ ਸਮੇਂ ਸਿਰ ਨਾਕਾਮ ਕਰ ਦਿੱਤਾ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਨਰੇਸ਼ ਕੁਮਾਰ ਉਰਫ ਬੱਬੂ, ਅਭਿਨਵ ਭਗਤ ਉਰਫ ਅਭੀ, ਅਜੈ ਕੁਮਾਰ ਉਰਫ ਅਜੂ, ਸੰਨੀ ਕੁਮਾਰ ਅਤੇ ਇੱਕ 17 ਸਾਲਾ ਨਾਬਾਲਗ ਸ਼ਾਮਲ ਹਨ। ਉਨ੍ਹਾਂ ਤੋਂ ਇੱਕ ਹੈਂ//ਡ ਗ੍ਰ//ਨੇਡ, .32 ਬੋ//ਰ ਪਿਸ//ਤੌਲ ਅਤੇ ਪੰਜ ਜ਼ਿੰ//ਦਾ ਗੋਲੀ//ਆਂ ਬਰਾਮਦ ਕੀਤੀਆਂ ਗਈਆਂ ਹਨ।
ਡੀਜੀਪੀ ਅਨੁਸਾਰ, ਗੈਂਗ//ਸਟਰ ਜੀਵਨ ਫੌਜੀ ਵਿਦੇਸ਼ ਤੋਂ ਇਸ ਮਾਡਿਊਲ ਨੂੰ ਚਲਾ ਰਿਹਾ ਸੀ ਅਤੇ ਉਨ੍ਹਾਂ ਨੂੰ ਮੋਟਰਸਾਈਕਲ ਦਿੱਤੇ ਗਏ ਸਨ, ਜਿਨ੍ਹਾਂ ਦੀ ਡਿਊਟੀ ਅਜਨਾਲਾ ਸੈਕਟਰ ਤੋਂ ਹਥਿ//ਆਰ ਲਿਆਉਣਾ ਸੀ।
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਫਾਲੋ-ਅੱਪ ਆਪ੍ਰੇਸ਼ਨ ਦੌਰਾਨ, ਦੋਸ਼ੀ ਅਜੈ ਕੁਮਾਰ ਨੇ ਪੁਲਿਸ ਸਰਵਿਸ ਰਿਵਾਲਵਰ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਜਵਾਬੀ ਗੋ//ਲੀਬਾਰੀ ਵਿੱਚ ਉਹ ਲੱਤ ਵਿੱਚ ਗੋ//ਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਉਸਨੂੰ ਹੁਣ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਾਂਚ ਦੌਰਾਨ, ਇਹ ਵੀ ਸਾਹਮਣੇ ਆਇਆ ਹੈ ਕਿ ਇਨ੍ਹਾਂ ਦੋਸ਼ੀਆਂ ਨੇ ਮਾਹਲ ਪਿੰਡ ਵਿੱਚ ਇੱਕ ਕਰਿਆਨੇ ਦੀ ਦੁਕਾਨ ਦੇ ਮਾਲਕ ‘ਤੇ ਗੋਲੀ//ਬਾਰੀ ਦੀ ਘਟਨਾ ਵਿੱਚ ਵਰਤਿਆ ਗਿਆ ਐਕਟਿਵਾ ਸਕੂਟਰ ਅਤੇ ਲੌਜਿਸਟਿਕਲ ਸਹਾਇਤਾ ਪ੍ਰਦਾਨ ਕੀਤੀ ਸੀ।