ਸ਼੍ਰੋਮਣੀ ਅਕਾਲੀ ਦਲ ਨੂੰ ਝੱਟਕਾ ਕਿਉਂਕਿ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਆਪਣੇ ਕਈ ਸਾਥੀਆਂ ਸਮੇਤ AAP ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਕੌਂਸਲਰ ਅਤੇ ਡਿਪਟੀ ਮੇਅਰ ਬੁਟਰੇਲਾ ਨੂੰ ਸਨਮਾਨਿਤ ਕਰਕੇ ਪਾਰਟੀ ‘ਚ ਉਨ੍ਹਾਂ ਦਾ ਸੁਆਗਤ ਕੀਤਾ। CM ਮਾਨ ਨੇ ਉਨ੍ਹਾਂ ਨੂੰ ਪਾਰਟੀ ‘ਚ ਰਸਮੀ ਤੌਰ ‘ਤੇ ਸ਼ਾਮਿਲ ਕਰਵਾਇਆ।
ਜ਼ਿਕਰਯੋਗ, AAP ਨੇ ਸੋਸ਼ਲ ਮੀਡੀਆ ‘ਤੇ ਬੁਟਰੇਲਾ ਦੇ ਪਾਰਟੀ ‘ਚ ਸ਼ਾਮਲ ਹੋਣ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਇਸ ਤੋਂ ਇਲਾਵਾ ਹਰਦੀਪ ਸਿੰਘ ਬੁਟਰੇਲਾ ਨੇ ਹਾਲ ਹੀ ‘ਚ ਚੰਡੀਗੜ੍ਹ ‘ਚ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਟਿਕਟ ਵਾਪਸ ਕਰ ਦਿੱਤੀ ਹੈ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਚੋਣਾਂ ‘ਚ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਹੈ।