Sanjeev Arora ਨੂੰ ਹਾਈ ਕੋਰਟ ਤੋਂ ਵੱਡਾ ਝਟਕਾ! ਮਨੀ ਲਾਂਡਰਿੰਗ ਕੇਸ ’ਚ ਜ਼ਮਾਨਤ ਪਟੀਸ਼ਨ ਖਾਰਜ

Money laundering ਕੇਸ ’ਚ Sanjeev Arora ਨੂੰ ਝਟਕਾ, ਪੰਜਾਬ-ਹਰਿਆਣਾ ਹਾਈ ਕੋਰਟ ਨੇ ਜ਼ਮਾਨਤ Petition ਕੀਤੀ ਖਾਰਜ

ਲਗਭਗ 100 ਕਰੋੜ ਰੁਪਏ ਦੇ ਕਥਿਤ Money Laundering ਮਾਮਲੇ ਵਿੱਚ ED ਕਰ ਰਹੀ ਹੈ ਜਾਂਚ, ਸਾਬਕਾ ਕੈਬਨਿਟ ਮੰਤਰੀ ਦੀਆਂ ਮੁਸ਼ਕਲਾਂ ਵਧੀਆਂ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਨੂੰ ਕਥਿਤ Money Laundering ਮਾਮਲੇ ਵਿੱਚ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਫੈਸਲੇ ਨਾਲ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਫਿਲਹਾਲ ਅਦਾਲਤ ਤੋਂ ਰਾਹਤ ਨਹੀਂ ਮਿਲੀ।

ਇਹ ਮਾਮਲਾ ਕਥਿਤ ਤੌਰ ’ਤੇ ਲਗਭਗ 100 ਕਰੋੜ ਰੁਪਏ ਦੀ Money Laundering ਨਾਲ ਜੁੜਿਆ ਹੋਇਆ ਹੈ, ਜਿਸ ਦੀ ਜਾਂਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀ ਜਾ ਰਹੀ ਹੈ। ਇਸੇ ਜਾਂਚ ਦੇ ਸਬੰਧ ਵਿੱਚ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

 

Gurugram ਦੀ ਅਦਾਲਤ ਵੀ ਰੱਦ ਕਰ ਚੁੱਕੀ ਹੈ ਜ਼ਮਾਨਤ ਅਰਜ਼ੀ

ਅਦਾਲਤ ਵਿੱਚ ਪਟੀਸ਼ਨਕਰਤਾ ਵੱਲੋਂ ਦੱਸਿਆ ਗਿਆ ਕਿ ਉਹ 9 ਮਈ ਤੋਂ ਹਿਰਾਸਤ ਵਿੱਚ ਹਨ। ਇਸ ਤੋਂ ਪਹਿਲਾਂ ਗੁਰੁਗ੍ਰਾਮ ਵਿੱਚ ਪ੍ਰੀਵੈਂਸ਼ਨ ਆਫ Money Laundering Act (PMLA) ਤਹਿਤ ਸੁਣਵਾਈ ਕਰ ਰਹੀ ਵਿਸ਼ੇਸ਼ ਅਦਾਲਤ ਨੇ 15 ਜੂਨ ਨੂੰ ਉਨ੍ਹਾਂ ਦੀ ਨਿਯਮਤ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਹਾਈ ਕੋਰਟ ਦਾ ਰੁਖ ਕੀਤਾ ਸੀ, ਪਰ ਉੱਥੋਂ ਵੀ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ।

PSPCL ਦੇ ਚੇਅਰਮੈਨ ਤੋਂ ਵੀ ਹੋ ਚੁੱਕੀ ਹੈ ਪੁੱਛਗਿੱਛ

ਇਸ ਮਾਮਲੇ ਦੀ ਜਾਂਚ ਸਿਰਫ਼ ਸੰਜੀਵ ਅਰੋੜਾ ਤੱਕ ਸੀਮਤ ਨਹੀਂ ਰਹੀ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ Basant Garg, ਜੋ ਕਿ ਇੱਕ IAS ਅਧਿਕਾਰੀ ਹਨ, ਤੋਂ ਵੀ ਹਾਲ ਹੀ ਵਿੱਚ ਪੁੱਛਗਿੱਛ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ।

ED ਦੀ ਜਾਂਚ ਅਤੇ ਅਦਾਲਤੀ ਕਾਰਵਾਈ ਦੇ ਮੱਦੇਨਜ਼ਰ ਇਹ ਮਾਮਲਾ ਪੰਜਾਬ ਦੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

Leave a Reply

Your email address will not be published. Required fields are marked *