ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਵਧਾਉਣ ਦੀ ਬੇਨਤੀ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਅਦਾਲਤ ਨੇ ਉਸ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਹੁਣ ਉਸ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ। ਜ਼ਿਕਰਯੋਗ, ਕੇਜਰੀਵਾਲ ਨੇ ਆਪਣਾ ਵਜ਼ਨ 6 ਤੋਂ 7 ਕਿਲੋਗ੍ਰਾਮ ਅਚਾਨਕ ਭਾਰ ਘਟਣ ਕਾਰਨ ਮੈਡੀਕਲ ਟੈਸਟ ਕਰਵਾਉਣ ਦੀ ਮਿਆਦ ਵਧਾਉਣ ਦੀ ਬੇਨਤੀ ਕੀਤੀ ਸੀ।
ਇਸ ਦੇ ਨਾਲ ਹੀ ਕੇਜਰੀਵਾਲ ਨੇ 26 ਮਈ ਨੂੰ ਦਾਇਰ ਆਪਣੀ ਪਟੀਸ਼ਨ ‘ਚ ਕਿਹਾ ਸੀ ਕਿ ਉਹ ਅਦਾਲਤ ਵੱਲੋਂ ਜੇਲ੍ਹ ਵਾਪਸੀ ਲਈ ਤੈਅ ਕੀਤੀ ਗਈ ਤਰੀਕ 2 ਜੂਨ ਦੀ ਬਜਾਏ 9 ਜੂਨ ਨੂੰ ਆਤਮ ਸਮਰਪਣ ਕਰਨਾ ਚਾਹੁੰਦੇ ਹਨ। ਇਸ ਤੋਂ ਇਲਾਵਾ ਅਦਾਲਤ ਨੇ ਪਹਿਲਾਂ CM ਕੇਜਰੀਵਾਲ ਨੂੰ ਲੋਕ ਸਭਾ ਚੋਣਾਂ 2024 ‘ਚ ਪ੍ਰਚਾਰ ਕਰਨ ਲਈ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਸੀ। ਉਸ ਨੂੰ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ।