ਸ੍ਰੀ ਦਰਬਾਰ ਸਾਹਿਬ ਵਿਖੇ Bank of India ਦੀ ਸੇਵਾ, ਸੰਗਤਾਂ ਲਈ 12 ਵਾਟਰ ਕੂਲਰ ਕੀਤੇ ਭੇਟ

ਸ੍ਰੀ ਦਰਬਾਰ ਸਾਹਿਬ ਵਿਖੇ Bank of India ਵੱਲੋਂ ਸੰਗਤਾਂ ਦੀ ਸਹੂਲਤ ਲਈ 12 ਵਾਟਰ ਕੂਲਰ ਭੇਟ ਕਰਨ ਮੌਕੇ ਬੈਂਕ ਅਧਿਕਾਰੀਆਂ ਦਾ ਸਨਮਾਨ

Bank of India ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ ਵਿਖੇ 12 ਵਾਟਰ ਕੂਲਰ ਭੇਟ ਕੀਤੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਬੈਂਕ ਆਫ਼ ਇੰਡੀਆ  Bank of India ਵੱਲੋਂ ਅੱਜ 12 ਵਾਟਰ ਕੂਲਰ ਭੇਟ ਕੀਤੇ ਗਏ। ਇਸ ਮੌਕੇ ਬੈਂਕ ਆਫ਼ ਇੰਡੀਆ ਦੇ ਜੋਨਲ ਮੈਨੇਜਰ ਸ੍ਰੀ ਰਾਜੇਸ਼ ਕੁਮਾਰ ਬੈਂਸ, ਮਾਰਕੀਟਿੰਗ ਮੈਨੇਜਰ ਸ੍ਰੀ ਅਭੀਜੀਤ ਰੰਜਨ, ਬ੍ਰਾਚ ਮੈਨੇਜਰ ਸ. ਵਿਕਰਮਜੀਤ ਸਿੰਘ, ਬ੍ਰਾਚ ਆਫੀਸਰ ਸ. ਕੇਸ਼ਵ ਸਿੰਘ ਸਿੰਗਲਾ, ਸ. ਗੁਰਮੁੱਖ ਸਿੰਘ ਅਤੇ ਹੋਰ ਬੈਂਕ ਅਧਿਕਾਰੀਆਂ ਨੂੰ OSD ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਆਪਣੀ ਸਮਰਥਾ ਅਨੁਸਾਰ ਗੁਰੂ ਘਰ ਦੀਆਂ ਸੇਵਾਵਾਂ ਵਿਚ ਹਿੱਸਾ ਪਾਉਂਦੀਆਂ ਹਨ। ਇਸੇ ਤਹਿਤ ਹੀ ਅੱਜ Bank of India ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਸੰਗਤਾਂ ਦੀ ਸਹੂਲਤ ਲਈ 12 ਵਾਟਰ ਕੂਲਰ ਭੇਟ ਕੀਤੇ ਹਨ। ਇਸ ਮੌਕੇ ਸਕੱਤਰ ਸ. ਮਥਰੇਵਾਲ ਨੇ ਬੈਂਕ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਅੱਗੇ ਵੀ ਆਸ ਪ੍ਰਗਟਾਈ ਕਿ ਉਹ ਗੁਰੂ ਘਰ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।

ਇਸੇ ਦੌਰਾਨ  Bank of India ਦੇ ਜੋਨਲ ਮੈਨੇਜਰ ਸ੍ਰੀ ਰਾਜੇਸ਼ ਕੁਮਾਰ ਬੈਂਸ ਨੇ ਕਿਹਾ ਕਿ Bank of India ਦੇ ਅਧਿਕਾਰੀਆਂ ਵੱਲੋਂ ਅੱਜ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਬੈਂਕ ਕਰਮਚਾਰੀਆਂ ’ਤੇ ਇਸੇ ਤਰ੍ਹਾਂ ਆਪਣੀ ਰਹਿਮਤ ਬਣਾਈ ਰੱਖਣ ਅਤੇ ਸੰਗਤਾਂ ਦੀ ਸੇਵਾ ਕਰਨ ਦਾ ਬਲ ਪ੍ਰਦਾਨ ਕਰਨ।

Leave a Reply

Your email address will not be published. Required fields are marked *