ਸ੍ਰੀ ਦਰਬਾਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਰੰਗ-ਰੋਗਨ ਅਤੇ ਸ਼ਹੀਦ ਸਿੰਘਾਂ ਦੀ ਯਾਦ ’ਚ ਕਮਰਾ ਬਨਾਉਣ ਦੀ ਸੇਵਾ ਆਰੰਭ

Shri darbar sahib ਵਿਖੇ ਗੁਰਦੁਆਰਾ ਸ੍ਰੀ manji sahib diwan hall ਦੇ ਰੰਗ-ਰੋਗਨ ਅਤੇ ਸ਼ਹੀਦ ਗੰਜ ਨੇੜੇ ਸ੍ਰੀ ਅਖੰਡ ਪਾਠ ਸਾਹਿਬ ਲਈ ਨਵੇਂ ਕਮਰੇ ਦੀ ਸੇਵਾ ਦਾ ਆਰੰਭ ਕਰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਅਮਰਜੀਤ ਸਿੰਘ ਅਤੇ ਹੋਰ ਸ਼ਖਸੀਅਤਾਂ।

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੰਗ ਰੋਗਨ ਅਤੇ ਸ਼ਹੀਦ ਸਿੰਘਾਂ ਦੀ ਯਾਦ ’ਚ ਕਮਰਾ ਬਨਾਉਣ ਦੀ ਸੇਵਾ ਦੀ ਹੋਈ ਸ਼ੁਰੂਆਤ

ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ

ਸੱਚਖੰਡ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੂੰ ਰੰਗ ਰੋਗਨ ਕਰਨ ਅਤੇ ਦੀਵਾਨ ਹਾਲ ਦੇ ਨਜ਼ਦੀਕ ਸ਼ਹੀਦ ਗੰਜ ਨਾਲ ਸ੍ਰੀ ਅਖੰਡ ਪਾਠ ਸਾਹਿਬ ਲਈ ਕਮਰਾ ਤਿਆਰ ਕਰਨ ਦੀ ਸੇਵਾ ਦੀ ਆਰੰਭਤਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਅਤੇ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਕੀਤੀ ਗਈ। ਸੇਵਾ ਦੀ ਆਰੰਭਤਾ ਤੋਂ ਪਹਿਲਾਂ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਅਰਦਾਸ ਭਾਈ ਪ੍ਰੇਮ ਸਿੰਘ ਵੱਲੋਂ ਕੀਤੀ ਗਈ।

 

ਇਸ ਮੌਕੇ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅਹਿਮਦ ਸ਼ਾਹ ਅਬਦਾਲੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਹੋ ਰਹੀ ਬੇਅਦਬੀ ਨੂੰ ਰੋਕਣ ਲਈ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਅਗਵਾਈ ਵਿਚ ਅਨੇਕਾਂ ਸਿੰਘਾਂ ਨੇ ਸ਼ਹਾਦਤਾਂ ਦਿੱਤੀਆਂ। ਇਨ੍ਹਾਂ ਵਿੱਚੋਂ 9 ਸਿੰਘਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਨਾਲ ਸ਼ਹੀਦ ਗੰਜ ਸਥਾਪਤ ਹੈ। ਇਸ ਪਾਵਨ ਅਸਥਾਨ ਦੇ ਨਾਲ ਸ੍ਰੀ ਅਖੰਡ ਪਾਠ ਸਾਹਿਬ ਲਈ ਇਨ੍ਹਾਂ ਸਿੰਘਾਂ ਦੀ ਯਾਦ ਵਿਚ ਇਕ ਕਮਰਾ ਤਿਆਰ ਕਰਨ ਦੀ ਅੱਜ ਸੇਵਾ ਆਰੰਭ ਕੀਤੀ ਗਈ ਹੈ।

 

 

 

ਉਨ੍ਹਾਂ ਦੱਸਿਆ ਕਿ ਇਹ ਸੇਵਾ ਸ. ਗੁਰਦੇਵ ਸਿੰਘ, ਸ. ਦਲਜੀਤ ਸਿੰਘ ਤੇ ਸ. ਗੁਰਜੀਤ ਸਿੰਘ ਦੇ ਪਰਿਵਾਰ ਵੱਲੋਂ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੂੰ ਰੰਗ ਰੋਗਨ ਕਰਨ ਦੀ ਵੀ ਸੇਵਾ ਸ਼ੁਰੂ ਕੀਤੀ ਗਈ ਹੈ। ਇਹ ਸੇਵਾ ਸ. ਸਤਪਾਲ ਸਿੰਘ ਮੁਲਤਾਨੀ ਰਿਚੀ ਟਰੈਵਲ ਵਾਲਿਆਂ ਵੱਲੋਂ ਕਰਵਾਈ ਜਾ ਰਹੀ ਹੈ।

 

 

ਐਡਵੋਕੇਟ ਧਾਮੀ ਨੇ ਸੇਵਾ ਕਰਨ ਵਾਲੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਰਤਾ ਪੁਰਖ ਅੱਗੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਇਸ ਮੌਕੇ ਹਾਜ਼ਰ ਸੇਵਕ ਪਰਿਵਾਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Leave a Reply

Your email address will not be published. Required fields are marked *