ਸਿਮਰਨਜੀਤ ਸਿੰਘ ਮਾਨ ਤੇ ਚੰਡੀਗੜ੍ਹ ਪੁਲਿਸ ਵਲੋਂ ਮਾਮਲਾ ਦਰਜ
ਕੌਮੀ ਇਨਸਾਫ ਮੋਰਚੇ ਵਿੱਚ ਸ਼ਿਰਕਤ ਕਰ ਰਹੇ ਸਿਮਰਨਜੀਤ ਸਿੰਘ ਮਾਨ , ਭਾਨਾ ਸਿੱਧੂ ,ਅਮਿਤੋਜ ਮਾਨ, ਲੱਖਾ ਸਿਧਾਣਾ ਅਤੇ ਹੋਰ ਕਈ ਆਗੂਆਂ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ , 15 August ਵਾਲੇ ਦਿਨ ਕੌਮੀ ਇਨਸਾਫ ਮੋਰਚਾ ਵੱਲੋਂ ਇੱਕ ਪ੍ਰਦਰਸ਼ਨ ਕੀਤਾ ਗਿਆ ਸੀ ਜਿਸ ਵਿੱਚ ਕੀ ਚੰਡੀਗੜ੍ਹ ਪੁਲਿਸ ਦੇ ਨਾਲ ਉਹਨਾਂ ਦਾ ਵਿਵਾਦ ਹੋ ਗਿਆ ਸੀ ਅਤੇ ਚੰਡੀਗੜ੍ਹ ਪੁਲਿਸ ਨੂੰ ਵਾਟਰ ਕੈਨਨ ਦਾ ਵੀ ਇਸਤੇਮਾਲ ਕਰਨਾ ਪਿਆ ਪੜਤਾਲ ਵਿੱਚ ਪੁਲਿਸ ਨੇ ਇਹ ਤੱਥ ਕੱਢੇ ਕੀ ਇਹਨਾਂ ਲੋਕਾਂ ਨੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲਿੱਤਾ ਹੈ ਅਤੇ ਵੱਖ-ਵੱਖ ਧਰਾਵਾਂ ਖਿਲਾਫ ਵੱਖ-ਵੱਖ ਥਾਣਿਆਂ ਦੇ ਵਿੱਚ ਪਰਚਾ ਦਰਜ ਕੀਤਾ ਗਿਆ|

15 ਅਗਸਤ ਦੇ ਪ੍ਰਦਰਸ਼ਨ ਦੌਰਾਨ ਗਵਰਨਰ ਹਾਊਸ ਦੇ ਘਿਰਾਓ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ-ਮੁਹਾਲੀ ਬਾਰਡਰ ‘ਤੇ ਹੀ ਰੋਕ ਦਿੱਤਾ ਸੀ। ਪੁਲਿਸ ਨੇ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਸਮੇਤ ਵੱਖ-ਵੱਖ ਇਲਜ਼ਾਮਾਂ ਤਹਿਤ 4 FIR ਦਰਜ ਕੀਤੀਆਂ ਹਨ।
