ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਏ ਸਪੀਕਰ ਕੁਲਤਾਰ ਸੰਧਵਾਂ
ਪੰਜਾਬ ਸਰਕਾਰ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਪਾਸ ਕੀਤੇ ਜਾਣ ਸਬੰਧੀ ਅਤੇ ਇਸ ਕਾਨੂੰਨ ਉੱਤੇ ਸਿੱਖਾਂ ਵੱਲੋਂ ਪ੍ਰਗਟਾਏ ਜਾ ਰਹੇ ਖ਼ਦਸ਼ਿਆਂ ਅਤੇ ਇਤਰਾਜ਼ਾਂ ਬਾਰੇ ਵਿਚਾਰ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸਨਮੁਖ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ।


