Verka Amritsar Dairy ਨੇ ਕਮਾਇਆ 5.14 ਕਰੋੜ ਰੁਪਏ ਤੋਂ ਵੱਧ ਮੁਨਾਫ਼ਾ, ਦੁੱਧ ਉਤਪਾਦਕਾਂ ਦਾ ਕੀਤਾ ਵਿਸ਼ੇਸ਼ ਸਨਮਾਨ

ਵੇਰਕਾ ਅੰਮ੍ਰਿਤਸਰ ਡੇਅਰੀ ਦੇ ਸਾਲਾਨਾ ਆਮ ਇਜਲਾਸ ਦੌਰਾਨ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਅਤੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਭੁਪਿੰਦਰ ਸਿੰਘ ਰੰਧਾਵਾ ਅਤੇ ਹੋਰ ਅਧਿਕਾਰੀ।

Verka Amritsar Dairy ਵੱਲੋਂ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਅਤੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਦਾ ਵਿਸ਼ੇਸ਼ ਸਨਮਾਨ

ਸਾਲ 2025-26 ਦੌਰਾਨ Verka Amritsar Dairy ਨੇ ਕਮਾਇਆ 514.50 ਲੱਖ ਰੁਪਏ ਦਾ ਸ਼ੁੱਧ ਮੁਨਾਫ਼ਾ

Verka Amritsar Dairy ਵੱਲੋਂ ਆਪਣੀ ਸੰਸਥਾ ਨਾਲ ਜੁੜੀਆਂ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਅਤੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਨ ਲਈ ਸਾਲਾਨਾ ਆਮ ਇਜਲਾਸ ਹੋਟਲ ਮੈਪਲ ਗ੍ਰੈਂਡ, ਵੇਰਕਾ ਮਜੀਠਾ ਬਾਈਪਾਸ, ਫੋਰਟਿਸ ਹਸਪਤਾਲ ਨੇੜੇ, ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਇਸ ਮੌਕੇ ਸਹਿਕਾਰੀ ਸਭਾਵਾਂ ਦੇ ਪ੍ਰਧਾਨਾਂ, ਕਮੇਟੀ ਮੈਂਬਰਾਂ, ਦੁੱਧ ਉਤਪਾਦਕਾਂ ਅਤੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮਿਲਕ ਯੂਨੀਅਨ ਅੰਮ੍ਰਿਤਸਰ ਦੇ ਚੇਅਰਮੈਨ ਸ. ਭੁਪਿੰਦਰ ਸਿੰਘ ਰੰਧਾਵਾ ਨੇ ਸਮਾਗਮ ਵਿੱਚ ਸ਼ਾਮਲ ਹੋਏ ਮਹਿਮਾਨਾਂ, ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਦੇ ਨੁਮਾਇੰਦਿਆਂ ਅਤੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਨਿੱਜੀ ਕੰਪਨੀਆਂ ਨਾਲ ਸਖ਼ਤ ਮੁਕਾਬਲੇ ਦੇ ਬਾਵਜੂਦ ਦੁੱਧ ਉਤਪਾਦਕਾਂ ਦੇ ਸਹਿਯੋਗ ਅਤੇ ਵੇਰਕਾ ਵਿੱਚ ਉਨ੍ਹਾਂ ਦੇ ਅਟੁੱਟ ਵਿਸ਼ਵਾਸ ਸਦਕਾ ਡੇਅਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਦੁੱਧ ਉਤਪਾਦਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਵੇਰਕਾ ਅੰਮ੍ਰਿਤਸਰ ਡੇਅਰੀ ਦਾ ਅਹਿਮ ਯੋਗਦਾਨ ਰਿਹਾ ਹੈ।

 

ਉਨ੍ਹਾਂ ਭਰੋਸਾ ਦਿਵਾਇਆ ਕਿ ਵੇਰਕਾ ਅੰਮ੍ਰਿਤਸਰ ਡੇਅਰੀ ਭਵਿੱਖ ਵਿੱਚ ਵੀ ਦੁੱਧ ਉਤਪਾਦਕਾਂ ਦੀ ਭਲਾਈ ਅਤੇ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਯਤਨਸ਼ੀਲ ਰਹੇਗੀ।ਇਸ ਮੌਕੇ ਵੇਰਕਾ ਅੰਮ੍ਰਿਤਸਰ ਡੇਅਰੀ ਦੇ ਜਨਰਲ ਮੈਨੇਜਰ ਸ੍ਰੀ ਅਨੀਮੇਸ਼ ਪ੍ਰਮਾਣਿਕ ਨੇ ਵਿੱਤੀ ਸਾਲ 2025-26 ਦੀ ਆਡਿਟ ਕੀਤੀ ਗਈ ਬੈਲੈਂਸ ਸ਼ੀਟ, ਲਾਭ-ਹਾਨੀ ਖਾਤੇ ਅਤੇ ਪਿਛਲੇ ਦਸ ਸਾਲਾਂ ਦੀ ਕਾਰਗੁਜ਼ਾਰੀ ਦੇ ਅੰਕੜੇ ਪੇਸ਼ ਕੀਤੇ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਵੇਰਕਾ ਅੰਮ੍ਰਿਤਸਰ ਡੇਅਰੀ ਨੇ 514.50 ਲੱਖ ਰੁਪਏ ਦਾ ਸ਼ੁੱਧ ਮੁਨਾਫ਼ਾ ਕਮਾਇਆ ਹੈ।ਸਾਲਾਨਾ ਆਮ ਇਜਲਾਸ ਦੌਰਾਨ ਪਿਛਲੇ ਇਜਲਾਸ ਦੀ ਪੁਸ਼ਟੀ, ਵਿੱਤੀ ਸਾਲ 2025-26 ਦੀ ਆਡਿਟ ਕੀਤੀ ਬੈਲੈਂਸ ਸ਼ੀਟ, ਲਾਭ-ਹਾਨੀ ਖਾਤੇ, ਵਪਾਰਕ ਲੇਖੇ-ਜੋਖੇ, ਆਡੀਟਰ ਦੀ ਰਿਪੋਰਟ, ਭਵਿੱਖੀ ਯੋਜਨਾਵਾਂ ਅਤੇ ਵਿੱਤੀ ਸਾਲ 2026-27 ਦੇ ਬਜਟ ਸਮੇਤ ਵੱਖ-ਵੱਖ ਏਜੰਡਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਨ੍ਹਾਂ ਸਾਰੇ ਮਤਿਆਂ ਨੂੰ ਹਾਜ਼ਰ ਕਮੇਟੀ ਮੈਂਬਰਾਂ, ਦੁੱਧ ਉਤਪਾਦਕਾਂ ਅਤੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਵੱਲੋਂ ਪ੍ਰਵਾਨਗੀ ਦਿੱਤੀ ਗਈ।

ਸਮਾਗਮ ਦੌਰਾਨ ਮਿਲਕ ਯੂਨੀਅਨ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਬੋਰਡ ਆਫ਼ ਡਾਇਰੈਕਟਰਜ਼ ਵੱਲੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਅਤੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨੂੰ ਸਨਮਾਨਿਤ ਕੀਤਾ ਗਿਆ।

Leave a Reply

Your email address will not be published. Required fields are marked *